BREAKING NEWS

ਜਗਰਾਉਂ ਪੁੱਲ ਦੀ ਉਸਾਰੀ ਲਈ 26.17 ਕਰੋੜ ਰੁਪਏ ਜਾਰੀ

ਜਗਰਾਉਂ ਪੁੱਲ ਦੀ ਉਸਾਰੀ ਲਈ 26.17 ਕਰੋੜ ਰੁਪਏ ਜਾਰੀ
-ਜਲਦ ਸ਼ੁਰੂ ਹੋਵੇਗੀ ਉਸਾਰੀ-ਡਿਪਟੀ ਕਮਿਸ਼ਨਰ

ਲੁਧਿਆਣਾ, 17 ਜੁਲਾਈ (Sunehrai Akkhar Bureau)-ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਜਗਰਾਉਂ ਪੁੱਲ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਲੋੜੀਂਦੀ ਰਾਸ਼ੀ 26.17 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਸ ਸੰਬੰਧੀ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਇਸ ਸੰਬੰਧੀ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਨੇ ਨਗਰ ਨਿਗਮ ਲੁਧਿਆਣਾ ਨੂੰ 26.17 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸ੍ਰੀ ਅਗਰਵਾਲ ਨੇ ਉਮੀਦ ਜਤਾਈ ਕਿ ਉਹ ਜਲਦ ਹੀ ਨਗਰ ਨਿਗਮ ਅਧਿਕਾਰੀਆਂ ਨਾਲ ਇਸ ਬਾਬਤ ਮੀਟਿੰਗ ਕਰਨਗੇ ਤਾਂ ਜੋ ਇਸ ਪੁੱਲ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾ ਸਕੇ।

« »
Web Hosting Linux Reseller Hosting