ਏ.ਏ.ਸੀ.ਪੀ. ਕੰਪਿਊਟਰ ਸੰਸਥਾ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਸਬੰਧੀ ਜਾਣਕਾਰੀ ਦੇਣ ਲਈ ਕੀਤਾ ਸਮਾਗਮ

ਮਾਲੇਰਕੋਟਲਾ (ਸ.ਅ.ਬਿ) ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਏ.ਏ.ਸੀ.ਪੀ. ਕੰਪਿਊਟਰ ਸੰਸਥਾ ਨੇ ਕੇਂਦਰ ਸਰਕਾਰ ਵੱਲੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਮਹੁੱਈਆ ਕਰਵਾਉਣ ਦੇ ਮੰਤਵ ਨਾਲ ਕੰਪਿਊਟਰ ਦੇ ਮੁਫ਼ਤ ਕਰਵਾਏ ਜਾ ਰਹੇ ਕੋਰਸਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਤੇ ਰੁਜ਼ਗਾਰ ਮੇਲਾ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪ੍ਰਧਾਨ ਨਗਰ ਕੌਂਸਲ ਇਕਬਾਲ ਫੌਜੀ, ਕੌਂਸਲਰ ਸ੍ਰੀ ਦਰਸ਼ਨ ਪਾਲ ਰਿਖੀ, ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਨਿਰਮਲ ਸਿੰਘ ਪੁੰਧੀਰ ਅਤੇ ਮੈਡਮ ਸੋਨੀਆ ਪੁੰਧੀਰ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਸਬੰਧੀ ਦੱਸਿਆ ਕਿ ਅਜੋਕੇ ਸੰਸਾਰੀਕਰਨ ਦੇ ਦੌਰ ਅੰਦਰ ਸਫ਼ੈਦ ਕਾਲਰ ਨੌਕਰੀਆਂ ਦਾ ਦਾਇਰਾ ਸੰੁਗੜਦਾ ਜਾ ਰਿਹਾ ਹੈ। ਇਸ ਲਈ ਵਿਦਿਆਰਥੀਆਂ ਨੂੰ ਕਿਸੇ ਹੁਨਰ ਵਿੱਚ ਮੁਹਾਰਤ ਹਾਸਲ ਕਰ ਕੇ ਸਵੈ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਕੋਰਸਾਂ ਸਬੰਧੀ ਜਾਣਕਾਰੀ ਦਿੰਦਿਆਂ ਅਜਿਹੇ ਕੋਰਸਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਆ। ਇਸ ਮੌਕੇ ਮਾਮੂਨ ਰਸ਼ੀਦ ਨੇ ਕਿਹਾ ਕਿ ਮੌਜੂਦਾ ਦੌਰ ਅੰਦਰ ਹੱਥੀਂ ਕੰਮ ਕਰਨ ਦੀ ਮੁਹਾਰਤ ਰੱਖਣ ਵਾਲੇ ਮਾਹਿਰ ਹੀ ਰੁਜ਼ਗਾਰਯਾਫ਼ਤਾ ਹੋ ਸਕਣਗੇ। ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀਆਂ ਦੀ ਝਾਕ ਛੱਡਦੇ ਹੋਏ, ਆਪਣੇ ਧੰਦੇ ਸ਼ੁਰੂ ਕਰਨੇ ਚਾਹੀਦੇ ਹਨ। ਸਤਵੰਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਕੰਪਿਊਟਰ ਦੇ ਮੁਫ਼ਤ ਕੋਰਸ ਕਰਾਉਣ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਦੇ ਇਸ ਉਪਰਾਲੇ ਦਾ ਭਰਪੂਰ ਫ਼ਾਇਦਾ ਉਠਾਉਣਾ ਚਾਹੀਦਾ ਹੈ। ਇਸ ਮੌਕੇ ਹੋਰਾਂ ਪਤਵੰਤਿਆਂ ਨੇ ਵੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਰੁਜ਼ਗਾਰ ਮੇਲੇ ਵਿੱਚ 50 ਵਿਦਿਆਰਥੀਆਂ ਨੇ ਇੰਟਰਵਿਊ ਦਿੱਤੀ ਜਿਸ ਵਿੱਚੋਂ 30 ਵਿਦਿਆਰਥੀਆਂ ਦੀ ਪੇ.ਟੀ.ਐਮ, ਐਸ.ਬੀ.ਆਈ ਕਾਰਡ ਅਤੇ ਅਮੇਜ਼ਨ ਕੰਪਨੀਆਂ ਲਈ ਚੋਣ ਹੋਈ। ਇਸ ਮੌਕੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇੇ ਗਏ।

 

 

Magaziness Author

Magaziness Author Subtitle

Magaziness

An elegant and minimalistic theme, which is predominantly designed for a web news portal and magazine with an immense research on contemporary online newspapers. With the help of available customizer options and widgets, you can implement layouts as a trending news journals, modern fashion magazine, travel blogging & magazine, clean and minimal news sites, blogging site and even more. The theme is SEO friendly with optimized codes and awesome supports.

M7 Social

M7 Social Subtitle

Web Hosting Linux Reseller Hosting