ਮਾਂ ਨੇ ਕੀਤਾ ਜਿਗਰ ਦੇ ਟੁਕੜੇ ਨੂੰ ਚਾਕੂ ਨਾਲ ਟੋਟੇ ਟੋਟੇ

ਬਠਿੰਡਾ: ਸ਼ਹਿਰ ਵਿੱਚ ਅੱਜ ਇੱਕ ਮਾਂ ਵੱਲੋਂ ਆਪਣੇ ਹੀ ਪੁੱਤ ਦਾ ਕਤਲ ਕਰਨ ਦਾ ਬੇਹੱਦ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੇ ਭਾਈ ਮਤੀ ਦਾਸ ਨਗਰ ਵਿੱਚ ਮਾਂ ਨੇ ਆਪਣੇ ਪੁੱਤ ਨੂੰ ਨਹਾਉਣ ਸਮੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਹਰਕੀਰਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਰਾਜਵੀਰ ਕੌਰ ਪਤਨੀ ਪਰਮਿੰਦਰ ਸਿੰਘ ਨੇ ਆਪਣੇ ਪੁੱਤਰ ਹਰਕੀਰਤ ਸਿੰਘ ਹੈਵੀ (7) ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਗੁਸਲਖਾਨੇ ਵਿੱਚ ਨਹਾਉਣ ਸਮੇਂ ਘਟਨਾ ਨੂੰ ਅੰਜਾਮ ਦਿੱਤਾ। ਥਾਣਾ ਸਿਵਲ ਲਾਇਨ ਦੇ ਮੁਖੀ ਰਛਪਾਲ ਸਿੰਘ, ਡੀਐੱਸਪੀ ਗੁਰਮੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਰਾਜਵੀਰ ਕੌਰ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਘਟਨਾ ਮੌਕੇ ਬੱਚੇ ਦਾ ਪਿਤਾ ਪਰਮਿੰਦਰ ਸਿੰਘ ਅਤੇ ਉਸ ਦਾ ਪੂਰਾ ਪਰਿਵਾਰ ਘਰ ਵਿੱਚ ਮੌਜੂਦ ਸੀ ਪਰ ਉਨ੍ਹਾਂ ਨੂੰ ਵਾਰਦਾਤ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ। ਪਰਮਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਇਸ ਘਟਨਾ ਕਾਰਨ ਸਦਮੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਰਾਜਵੀਰ ਆਪਣੇ ਬੇਟੇ ਨੂੰ ਬਹੁਤ ਪਿਆਰ ਕਰਦੀ ਸੀ ਪਰ ਬੇਟੇ ਨੂੰ ਕਣਕ ਤੋਂ ਐਲਰਜੀ ਸੀ। ਉਹ ਲੜਕੇ ਨੂੰ ਦਵਾਈ ਦੇਣ ਸਮੇਤ ਉਸ ਦੇ ਸਕੂਲ ਦਾ ਹੋਮਵਰਕ ਕਰਵਾਉਂਦੀ ਸੀ। ਉਸ ਨੇ ਇਹ ਕਾਰਾ ਕਿਉਂ ਕੀਤਾ, ਜਿਸ ਕਾਰਨ ਉਹ ਖੁਦ ਪ੍ਰੇਸ਼ਾਨ ਹਨ। ਜ਼ਿਕਰਯੋਗ ਹੈ ਕਿ ਹਰਕੀਰਤ ਸਿੰਘ ਬਠਿੰਡਾ ਦੇ ਲਾਰਡ ਰਾਮਾ ਕ੍ਰਿਸ਼ਨਾ ਸਕੂਲ ਦਾ ਪਹਿਲੀ ਕਲਾਸ ਦਾ ਵਿਦਿਆਥੀ ਸੀ। ਥਾਣਾ ਮੁਖੀ ਰਛਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਾਜਵੀਰ ਕੌਰ ਚੰਗੀ ਪੜ੍ਹੀ-ਲਿਖੀ ਹੈ ਅਤੇ ਉਸ ਦਾ ਆਪਣੇ ਆਂਢ ਗੁਆਂਢ ਵਿੱਚ ਵੀ ਚੰਗਾ ਰਸੂਖ ਹੈ। ਪੁਲੀਸ ਨੇ ਬੱਚੇ ਦਾਦੇ ਗੁਰਚਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 302 ਅਧੀਨ ਕੇਸ ਦਰਜ ਕਰ ਲਿਆ ਹੈ।

Magaziness Author

Magaziness Author Subtitle

Magaziness

An elegant and minimalistic theme, which is predominantly designed for a web news portal and magazine with an immense research on contemporary online newspapers. With the help of available customizer options and widgets, you can implement layouts as a trending news journals, modern fashion magazine, travel blogging & magazine, clean and minimal news sites, blogging site and even more. The theme is SEO friendly with optimized codes and awesome supports.

M7 Social

M7 Social Subtitle

Web Hosting Linux Reseller Hosting